Punjabi Pavitra Bible 1945 Edition

Date: 1945
ISO: pnb
Languages: Western Panjabi
Script: Gurmukhi
Bible ID: PNBPOV
Copyright: Public Domain
 
Description: This work (Punjabi Bible (ਪੰਜਾਬੀ ਬਾਈਬਲ)) is free of known [copyright restrictions.](https://en.wikipedia.org/wiki/Copyright_law_of_India)
JHN 1
1 ਆਦ ਵਿੱਚ ਸ਼ਬਦ ਸੀ, ਸ਼ਬਦ ਪਰਮੇਸ਼ੁਰ ਦੇ ਨਾਲ ਸੀ ਅਤੇ ਸ਼ਬਦ ਹੀ ਪਰਮੇਸ਼ੁਰ ਸੀ । 2 ਉਹ ਆਦ ਵਿੱਚ ਪਰਮੇਸ਼ੁਰ ਦੇ ਨਾਲ ਸੀ । 3 ਸਭ ਕੁੱਝ ਉਸ ਦੇ ਰਾਹੀਂ ਰਚਿਆ ਗਿਆ; ਉਸ ਤੋਂ ਬਿਨ੍ਹਾਂ ਕੁੱਝ ਵੀ ਨਹੀਂ ਸੀ ਰਚਿਆ ਗਿਆ । 4 ਉਸ ਵਿੱਚ ਜੀਵਨ ਸੀ, ਅਤੇ ਉਹ ਜੀਵਨ ਇਨਸਾਨ ਲਈ ਚਾਨਣ ਸੀ । 5 ਉਹ ਚਾਨਣ ਹਨੇਰੇ ਵਿੱਚ ਚਮਕਦਾ ਹੈ, ਹਨੇਰੇ ਨੇ ਇਸ ਨੂੰ ਕਬੂਲ ਨਹੀਂ ਕੀਤਾ । 6 ਇੱਕ ਆਦਮੀ ਸੀ, ਜਿਸ ਦਾ ਨਾਮ ਯੂਹੰਨਾ ਸੀ ਉਸ ਨੂੰ ਪਰਮੇਸ਼ੁਰ ਵੱਲੋਂ ਭੇਜਿਆ ਗਿਆ ਸੀ । 7 ਯੂਹੰਨਾ, ਲੋਕਾਂ ਨੂੰ ਚਾਨਣ ਬਾਰੇ ਗਵਾਹੀ ਦੇਣ ਆਇਆ ਤਾਂ ਜੋ ਯੂਹੰਨਾ ਰਾਹੀਂ ਸਾਰੇ ਲੋਕ ਚਾਨਣ ਤੇ ਵਿਸ਼ਵਾਸ ਕਰ ਸਕਣ । 8 ਯੂਹੰਨਾ ਆਪ ਉਹ ਚਾਨਣ ਨਹੀਂ ਸੀ, ਪਰ ਯੂਹੰਨਾ ਲੋਕਾਂ ਨੂੰ ਚਾਨਣ ਬਾਰੇ ਗਵਾਹੀ ਦੇਣ ਲਈ ਆਇਆ ਸੀ । 9 ਅਸਲ ਚਾਨਣ ਦੁਨੀਆਂ ਵਿੱਚ ਆਉਣ ਵਾਲਾ ਸੀ । ਇਹ ਅਸਲ ਚਾਨਣ ਸੀ ਜੋ ਸਾਰੇ ਮਨੁੱਖਾਂ ਨੂੰ ਰੋਸ਼ਨੀ ਦਿੰਦਾ ਹੈ । 10 ਸ਼ਬਦ ਪਹਿਲਾਂ ਤੋਂ ਹੀ ਜਗਤ ਵਿੱਚ ਸੀ, ਉਸ ਰਾਹੀਂ ਜਗਤ ਰਚਿਆ ਗਿਆ, ਪਰ ਜਗਤ ਨੇ ਉਸ ਨੂੰ ਨਹੀਂ ਪਹਿਚਾਣਿਆ । 11 ਉਹ ਆਪਣੇ ਲੋਕਾਂ ਵਿੱਚ ਆਇਆ, ਪਰ ਉਸ ਦੇ ਆਪਣੇ ਹੀ ਲੋਕਾਂ ਨੇ ਉਸ ਨੂੰ ਕਬੂਲ ਨਾ ਕੀਤਾ । 12 ਪਰ ਜਿੰਨਿਆਂ ਨੇ ਉਸ ਨੂੰ ਕਬੂਲ ਕੀਤਾ ਅਤੇ ਉਸ ਦੇ ਨਾਮ ਉੱਤੇ ਵਿਸ਼ਵਾਸ ਕੀਤਾ ਉਸ ਨੇ ਉਹਨਾਂ ਨੂੰ ਪਰਮੇਸ਼ੁਰ ਦੀ ਸੰਤਾਨ ਹੋਣ ਦਾ ਹੱਕ ਦਿੱਤਾ । 13 ਨਾ ਹੀ ਉਹ ਲਹੂ ਤੋਂ, ਨਾ ਹੀ ਸਰੀਰਕ ਇੱਛਾ ਨਾਲ, ਅਤੇ ਨਾ ਹੀ ਮਨੁੱਖਾਂ ਦੀ ਇੱਛਾ ਨਾਲ ਪਰ ਉਹ ਪਰਮੇਸ਼ੁਰ ਤੋਂ ਪੈਦਾ ਹੋਏ ਸਨ । 14 ਸ਼ਬਦ ਦੇਹਧਾਰੀ ਹੋ ਗਿਆ ਅਤੇ ਸਾਡੇ ਵਿੱਚ ਰਿਹਾ, ਅਸੀਂ ਉਸ ਦੀ ਮਹਿਮਾ ਦੇਖੀ ਉਹ ਮਹਿਮਾ ਜੋ ਪਿਤਾ ਦੇ ਇੱਕਲੌਤੇ ਪੁੱਤਰ ਦੀ ਹੈ, ਜੋ ਕਿਰਪਾ ਅਤੇ ਸਚਿਆਈ ਨਾਲ ਭਰਪੂਰ ਸੀ ।
Amazon Marketplace
British and Foreign Bible Society
Digital Bible Society